
ਫਿਰੋਜ਼ਪੁਰ (ਰਾਘਵ): ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ’ਤੇ ਮੌਸਮ ਦੇ ਬਦਲਾਅ ਕਾਰਨ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਦਾ ਸਮਾਂ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਤਬਦੀਲ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਹੁਸੈਨੀਵਾਲਾ ਬਾਰਡਰ ’ਤੇ ਤਾਇਨਾਤ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਦੱਸਿਆ ਕਿ ਗਰਮੀ ਦਾ ਮੌਸਮ ਸ਼ੁਰੂ ਹੋਣ ਕਾਰਨ ਹੁਸੈਨੀਵਾਲਾ ਬਾਰਡਰ ’ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ। ਹੁਣ ਹੁਸੈਨੀਵਾਲਾ ਬਾਰਡਰ ’ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਦਾ ਸਮਾਂ 5.30 ਤੋਂ 6.00 ਵਜੇ ਤੱਕ ਹੋਵੇਗਾ।
ਉਨ੍ਹਾਂ ਦੱਸਿਆ ਕਿ ਹੁਸੈਨੀਵਾਲਾ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦੇਖਣ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁਣ ਨਵੇਂ ਤਬਦੀਲ ਕੀਤੇ ਟਾਈਮ ਦੇ ਅਨੁਸਾਰ ਹੁਸੈਨੀਵਾਲਾ ਪਹੁੰਚਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।