Punjab: ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, 1 ਦੀ ਮੌਤ

by nripost

ਲੁਧਿਆਣਾ (ਰਾਘਵ) : ਦੁੱਗਰੀ ਇਲਾਕੇ ’ਚ ਤੇਜ਼ ਰਫ਼ਤਾਰ ਨਾਲ ਜਾ ਰਹੀ ਕਾਰ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ ਹੋ ਗਈ। ਪਤਾ ਲੱਗਦੇ ਹੀ ਥਾਣਾ ਦੁੱਗਰੀ ਦੀ ਪੁਲਸ ਨੇ ਮੌਕਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਮਰਨ ਵਾਲੀ ਔਰਤ ਦੀ ਪਛਾਣ ਛੋਟੀ ਉਮਰ 60 ਸਾਲ ਦੇ ਰੂਪ ’ਚ ਕੀਤੀ ਹੈ। ਜਾਂਚ ਕਰਨ ਤੋਂ ਬਾਅਦ ਥਾਣਾ ਦੁੱਗਰੀ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ। ਪੁਲਸ ਨੇ ਨਿਊ ਪ੍ਰੇਮ ਨਗਰ ਦੇ ਰਹਿਣ ਵਾਲੇ ਸੰਤੋਸ਼ ਕੁਮਾਰ ਦੇ ਬਿਆਨ ’ਤੇ ਅਣਪਛਾਣੇ ਕਾਰ ਚਲਾਕ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਹ ਆਪਣੀ ਮਾਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪੱਖੋਵਾਲ ਰੋਡ ’ਤੇ ਫਰਨੀਚਰ ਦੀ ਦੁਕਾਨ ਕੋਲ ਇਕ ਤੇਜ਼ ਰਫ਼ਤਾਰ ਨਾਲ ਆ ਰਹੇ ਕਾਰ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਡਿੱਗ ਗਏ ਅਤੇ ਉਸ ਦੀ ਮਾਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਦੇ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।