
ਚੰਡੀਗੜ੍ਹ (ਰਾਘਵ): ਪੰਜਾਬ ਵਿਧਾਨ ਸਭਾ 'ਚ ਸੰਤ ਸੀਚੇਵਾਲ ਖ਼ਿਲਾਫ਼ ਬੋਲੀ ਸ਼ਬਦਾਵਲੀ ਦੇ ਵਿਰੋਧ 'ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਬਦਾਂ ਦੀ ਵਰਤੋਂ ਪ੍ਰਤਾਪ ਸਿੰਘ ਬਾਜਵਾ ਵਲੋਂ ਸੰਤ ਸੀਚੇਵਾਲ ਅਤੇ ਪਵਿੱਤਰ ਕਾਲੀ ਵੇਈਂ ਖ਼ਿਲਾਫ਼ ਕੀਤੀ ਗਈ, ਇਸ ਲਈ ਮੈਂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਰੱਖਦਾ ਹਾਂ ਅਤੇ ਮੰਗ ਕਰਦਾ ਹਾਂ ਕਿ ਇਸ ਦੀ ਵੋਟਿੰਗ ਹੱਥ ਖੜ੍ਹੇ ਕਰਵਾ ਕੇ ਕੀਤੀ ਜਾਵੇ। ਇਸ ਤੋਂ ਬਾਅਦ ਹੱਥ ਖੜ੍ਹੇ ਕਰਵਾ ਕੇ ਸਪੀਕਰ ਸੰਧਵਾਂ ਨੇ ਸਾਰਿਆਂ ਦੀ ਵੋਟਿੰਗ ਕਰਵਾਈ, ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ ਕੀਤਾ ਗਿਆ।