by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪੁਲਿਸ ਨਾਲ ਝੜਪ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗਰਲਜ਼ ਹੋਸਟਲ -4 ਦੇ ਵਾਰਡਨ ਨੂੰ ਹਟਾਉਣ ਨੂੰ ਲੈ ਕੇ ਵਿਦਿਆਰਥੀਆਂ ਨੇ ਹੰਗਾਮਾ ਕੀਤਾ ਸੀ। ਇਸ ਦੌਰਾਨ ਹੀ ਵਿਦਿਆਰਥੀਆਂ ਦੇ 2 ਗਰੁੱਪਾਂ ਵਿੱਚ ਲੜਾਈ ਹੋ ਗਈ ਸੀ। ਇਸ ਲੜਾਈ ਤੋਂ ਬਾਅਦ ਪੁਲਿਸ ਨੇ ਕਈ ਵਿਦਿਆਰਥੀਆਂ ਨੂੰ ਹਿਰਾਸਤ 'ਚ ਲਿਆ ਹੈ। ਜਿਨ੍ਹਾਂ 'ਚੋ ਕੁਝ ਨੂੰ ਪੁਲਿਸ ਨੇ ਵਾਪਸ ਭੇਜ ਦਿੱਤਾ ਹੈ। ਇਕ ਵਿਦਿਆਰਥੀ ਨੇ ਦੱਸਿਆ ਕਿ ਐਨ. ਐਸ.ਯੂ.ਆਈ ਵਲੋਂ ਵਿਦਿਆਰਥੀਆਂ ਨਾਲ ਗਲਤ ਵਰਤਾਓ ਕੀਤਾ ਜਾਂਦਾ ਹੈ। ਇਸ ਕਰਨ ਵਿਦਿਆਰਥੀਆਂ ਵਲੋਂ ਆਪਣੀ ਮੰਗਾ ਨੂੰ ਲੈ ਕੇ ਧਰਨਾ ਪ੍ਰਦਸ਼ਨ ਕੀਤਾ ਜਾ ਰਹੀਆਂ ਸੀ।