ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜਾਜ਼, ਲੱਥਰ ਪਵੇਗਾ ਮੀਂਹ ! – Weather Report

by vikramsehajpal

ਜਲੰਧਰ (ਰਾਘਵ) - ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਮੀਂਹ ਪਿਆ ਜਿਸ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਭਲਕੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹੇਗਾ, ਪਰ ਨਮੀ ਕਾਰਨ ਪ੍ਰੇਸ਼ਾਨੀ ਹੋਵੇਗੀ।

ਓਥੇ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 9 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ 'ਚ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ, ਮਾਨਸੂਨ 27 ਤੋਂ 29 ਜੂਨ ਤੱਕ ਪਠਾਨਕੋਟ ਅਤੇ ਹਿਮਾਚਲ ਸਰਹੱਦ 'ਤੇ ਰੁਕਿਆ ਹੋਇਆ ਸੀ।

ਅੱਜ ਅੱਗੇ ਵਧ ਗਿਆ ਹੈ। ਮਾਨਸੂਨ ਨੇ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਨੂੰ ਕਵਰ ਕੀਤਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਜੇਕਰ ਮਾਨਸੂਨ ਦੀ ਰਫ਼ਤਾਰ ਚੰਗੀ ਰਹੀ, ਤਾਂ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਵੇਗਾ।