Punjab: ਟਰੇਨ ਦੀ ਲਪੇਟ ‘ਚ ਆਉਣ ਕਾਰਨ ਨੌਜਵਾਨ ਦੀ ਮੌਤ

by nripost

ਦੀਨਾਨਗਰ (ਰਾਘਵ): ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਮੱਦੋਵਾਲ ਦੇ ਨੇੜੇ ਅਚਾਨਕ ਟ੍ਰੇਨ ਦੀ ਲਪੇਟ ਵਿਚ ਆਉਣ ਨਾਲ ਇੱਕ ਨੋਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੌਕੇ ਰੇਲਵੇ ਪੁਲਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕੀਤੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਸ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮੱਦੋਵਾਲ ਦੇ ਨਜ਼ਦੀਕ ਅੰਮ੍ਰਿਤਸਰ ਤੋਂ ਪਠਾਨਕੋਟ ਜਾਣ ਵਾਲੀ ਡੀਐੱਮਯੂ ਅਚਾਨਕ ਟਰੇਨ ਦੀ ਚਪੇਟ 'ਚ ਆਉਣ ਨਾਲ ਇੱਕ ਨੌਜਵਾਨ ਅਭਿਸ਼ੇਕ (22) ਪੁੱਤਰ ਤਰਸੇਮ ਮਸੀਹ ਵਾਸੀ ਪਿੰਡ ਮੱਦੋਵਾਲ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਕਾਨੂੰਨੀ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਾਸ਼ ਨੂੰ ਭੇਜਿਆ ਜਾਵੇਗਾ। ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਕਾਰਨ ਪੂਰੇ ਇਲਾਕੇ ਅੰਦਰ ਸੋਗ ਵਾਲੀ ਲਹਿਰ ਪਾਈ ਜਾ ਰਹੀ ਹੈ।