by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟ ਫਤੂਹੀ ਵਿਖੇ ਕੁੜੀ ਪ੍ਰਿਆ ਪਵਾਰ ਦੇ ਪਿਤਾ ਸਾਬਕਾ ਸਰਪੰਚ ਜਸਵੀਰ ਸਿੰਘ ਭੱਟੀ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਿਆ ਦਾ ਵਿਆਹ ਕਰੀਬ 8 ਸਾਲ ਪਹਿਲਾਂ ਹੋਇਆ ਸੀ, ਜਿਸ ਦਾ ਇਕ 7 ਸਾਲ ਦਾ ਮੁੰਡਾ ਹੈ।
ਉਹ ਆਪਣੇ ਸਹੁਰਾ ਪਰਿਵਾਰ ਨਾਲ ਬਰੇਸ਼ੀਆ ਵਿਖੇ ਰਹਿ ਰਹੀ ਸੀ। ਇਟਲੀ ਤੋਂ ਉਨ੍ਹਾਂ ਦੀ ਕੁੜੀ ਦੇ ਗੁਆਂਢ ਤੋਂ ਫੋਨ ਆਇਆ ਕਿ ਉਨ੍ਹਾਂ ਦੀ ਕੁੜੀ ਪ੍ਰਿਆ ਪਵਾਰ ਨੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੁੜੀ ਕਦੇ ਵੀ ਅਜਿਹਾ ਕਦਮ ਨਹੀਂ ਚੁੱਕ ਸਕਦੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।