ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ 'ਚ 40 ਪੰਜਾਬ ਨੌਜਵਾਨਾਂ ਜਿਨ੍ਹਾਂ 'ਚ ਕੁਝ ਵਿਦਿਆਰਥੀ ਵੀ ਸ਼ਾਮਿਲ ਹਨ। ਦੱਸਿਆ ਜਾ ਰਿਹਾ ਰਿਹਾ ਕਿ ਇਕ ਪੁਲਿਸ ਅਧਿਕਾਰੀ ਨੂੰ ਉਸਦੀ ਡਿਊਟੀ ਦੌਰਾਨ ਰੋਕਣ ਦੇ ਦੋਸ਼ 'ਚ 40 ਪੰਜਾਬ ਨੌਜਵਾਨਾਂ ਨੂੰ ਕੈਨੇਡਾ ਤੋ ਡਿਪੋਰਟ ਕਰਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਸਮੂਹ ਵਲੋਂ ਕਾਨੂੰਨ ਦੀ ਉਲੰਘਣਾ ਕੀਤੀ ਗਈ । ਇਸ ਦੌਰਾਨ ਹੀ ਪੁਲਿਸ ਅਧਿਕਾਰੀ ਨੇ ਕਾਰ ਚਾਲਕ ਨੂੰ ਰੋਕਿਆ ਤੇ ਇਕ ਟ੍ਰੈਫ਼ਿਕ ਨੋਟਿਸ ਵੀ ਜਾਰੀ ਕੀਤਾ ਜੋ ਕਿ 3 ਘੰਟੇ ਤੱਕ ਉੱਚੀ ਆਵਾਜ਼ ਵਿੱਚ ਗਾਣੇ ਵਜਾ ਨੂੰ ਲੈ ਕੇ ਦਿੱਤਾ ਗਿਆ ਸੀ।
ਕਾਰ ਤੋਂ ਲਾਊਡਸਪੀਕਰ ਨੂੰ ਹਟਾਉਣ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਨੌਜਵਾਨਾਂ ਨੇ ਪੁਲਿਸ ਅਧਿਕਾਰੀ ਨੂੰ ਰੋਕਿਆ ਤੇ ਉਸ ਨਾਲ ਦੁਰਵਿਵਹਾਰ ਵੀ ਕੀਤਾ। ਪੁਲਿਸ ਅਧਿਕਾਰੀ ਨੇ ਕਿਹਾ ਨੌਜਵਾਨਾਂ ਨੇ ਹਾਈ ਬੇਸ ਸਪੀਕਰ ਲਗੇ ਹੋਏ ਸੀ ਤੇ ਕਾਰ ਨੂੰ ਮੋਡੀਫਾਈ ਕੀਤਾ ਹੋਇਆ ਸੀ। ਕਾਂਸਟੇਬਲ ਨੇ ਕਿਹਾ ਕਿ ਨੌਜਵਾਨਾਂ ਨੇ ਕਥਿਤ ਤੋਰ ਤੇ ਪੁਲਿਸ ਅਧਿਕਾਰੀ ਨਾਲ ਦੁਰਵਿਵਹਾਰ ਦੀ ਵੀਡੀਓ ਰਿਕਾਰਡਿੰਗ ਵਚ 40 ਨੌਜਵਾਨਾਂ ਨੂੰ ਦੇਖਿਆ ਜਾ ਸਕਦਾ ਹੈ। ਉਨ੍ਹਾਂ 'ਚੋ ਇਕ ਨੇ ਪੁਲਿਸ ਦੀ ਕਾਰ ਦਾ ਦਰਵਾਜ਼ਾ ਖੋਲਣ ਦੀ ਵੀ ਕੋਸ਼ਿਸ਼ ਕੀਤੀ ਹੈ।