by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਵਿੱਚ ਕਤਲ ਦੀਆਂ ਵਾਰਦਾਤਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਜਿੱਥੇ ਤਿੰਨ ਪੰਜਾਬੀ ਨੌਜਵਾਨਾਂ ਵਲੋਂ ਇੱਕ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧ ਵਿੱਚ ਮਿਲੀ ਜਾਣਕਾਰੀ ਦੇ ਅਨੁਸਾਰ ਬਜ਼ੁਰਗ ਜੋੜੇ ਦਾ ਮਈ ਵਿੱਚ ਕਤਲ ਕੀਤਾ ਗਿਆ ਸੀ। ਦਰਅਸਲ ਲੰਘੀ ਮਈ 2022 'ਚ ਪੁਲਿਸ ਅਧਿਕਾਰੀਆਂ ਵਲੋਂ ਬਜ਼ੁਰਗ ਜੋੜੇ ਨੂੰ ਉਨ੍ਹਾਂ ਦੀ ਰਿਹਾਇਸ਼ ਅੰਦਰ ਮ੍ਰਿਤਕ ਪਾਈਆਂ ਗਿਆ। ਮ੍ਰਿਤਕ ਦੀ ਪਛਾਣ ਆਰਨੋਲਡ ਡੀ ਜੋਂਗ 77 ਸਾਲ ਤੇ ਉਸ ਦੀ ਪਤਨੀ ਜੋਐਨ ਡੀ ਜੋਂਗ 76 ਸਾਲ ਦੇ ਰੂਪ 'ਚ ਹੋਈ ਹੈ। ਹੁਣ ਇਸ ਕਤਲ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਗੁਰਕਰਨ ਸਿੰਘ, ਅਭਿਜੀਤ ਸਿੰਘ, ਤੇ ਖੁਸ਼ਵੀਰ ਸਿੰਘ ਵਜੋਂ ਹੋਈ ਹੈ ਅਤੇ ਇਹ ਤਿੰਨੋ ਦੋਸ਼ੀ ਸਰੀ ਦੇ ਰਹਿਣ ਵਾਲੇ ਹਨ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਘਟਨਾ ਨੇ ਸਭ ਨੂੰ ਅੰਦਰ ਤੱਕ ਹਿੱਲਾ ਕੇ ਰੱਖ ਦਿੱਤਾ ਹੈ।