by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੋਰਾਹਾ ਕੋਲ ਪੈਂਦੇ ਪਿੰਡ ਰਾਮਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਭਰਾ ਗੁਰਪ੍ਰੀਤ ਨੇ ਦੱਸਿਆ ਕਿ ਉਸ ਦਾ ਭਰਾ ਗੁਰਜਿੰਦਰ ਸਿੰਘ 2015 'ਚ ਕੈਨੇਡਾ ਗਿਆ ਸੀ। ਉਸ ਦੀ ਪਤਨੀ ਤੇ 6 ਸਾਲਾ ਪੁੱਤ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਗਏ ਸੀ । ਅਚਾਨਕ ਕਾਰ ਚਲਾਉਂਦੇ ਸਮੇ ਦਿਲ ਦਾ ਦੌਰਾ ਪੈਣ ਨਾਲ ਗੁਰਜਿੰਦਰ ਸਿੰਘ ਦੀ ਮੌਤ ਹੋ ਗਈ ।ਗੁਰਜਿੰਦਰ ਸਿੰਘ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਜ਼ਿਕਰਯੋਗ ਹੈ ਕਿ ਕੈਨੇਡਾ 'ਚ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਜਿਸ ਦੇ ਚਲਦੇ ਪੰਜਾਬ ਵਿੱਚ ਥਿੰਦੇ ਪਰਿਵਾਰ ਚਿੰਤਾ ਵਿੱਚ ਡੁੱਬ ਹੋਏ ਹਨ ।