by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਬਰੈਂਪਟਨ ਵਿੱਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਜਿਸ ਦੀ ਪਛਾਣ ਨਵਰੂਪ ਜੋਹਲ ਦੇ ਰੂਪ ਵਿੱਚ ਹੋਈ ਹੈ। ਇਹ ਨੌਜਵਾਨ ਤਰਨਤਾਰਨ ਦੇ ਪਿੰਡ ਬਾਣੀਆ ਦਾ ਰਹਿਣ ਵਾਲਾ ਹੈ। ਇਸ ਘਟਨਾ ਦੀ ਸੂਚਨਾ ਸੁਣ ਕੇ ਪਿੰਡ ਦੇ ਕਈ ਘਰਾਂ ਦੇ ਚੁੱਲ੍ਹੇ ਨਹੀ ਬਲੇ ਤੇ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਬਣੀ ਹੋਈ ਹੈ। ਕੁਝ ਸਮੇ ਪਹਿਲਾ ਹੀ ਨਵਰੂਪ ਦੇ ਮਾਪੇ ਉਸ ਨੂੰ ਮਿਲਣ ਲਈ ਕੈਨੇਡਾ ਗਏ ਹੋਏ ਸੀ। ਮਾਪਿਆਂ ਨੇ ਕਦੇ ਨਹੀਂ ਸੋਚਿਆ ਸੀ ਕਿ ਪੁੱਤ ਨੂੰ ਇਸ ਤਰਾਂ ਲਿਆਉਣਗੇ । 2016 ਵਿੱਚ ਸਟੱਡੀ ਬੇਸ ਤੇ ਕੈਨੇਡਾ ਗਿਆ ਨਵਰੂਪ ਬੀਮਾਰੀ ਦਾ ਸ਼ਿਕਾਰ ਹੋ ਗਿਆ ਸੀ ।