
ਸ੍ਰੀ ਗੋਇੰਦਵਾਲ ਸਾਹਿਬ (ਨੇਹਾ): ਹਲਕਾ ਖਡੂਰ ਸਾਹਿਬ ਨਾਲ ਸਬੰਧਤ ਪਿੰਡ ਭਰੋਵਾਲ ਦੇ 34 ਸਾਲਾਂ ਨੌਜਵਾਨ ਦੀ ਨਿਊਜ਼ੀਲੈਂਡ ਵਿਚ ਐਕਸੀਡੈਂਟ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਸਾਬਕਾ ਸਰਪੰਚ ਅਮਰੀਕ ਸਿੰਘ ਰਾਜੂ ਨੇ ਦੱਸਿਆ ਕਿ ਸ਼ੁੱਭਕਰਮਨ ਸਿੰਘ ਆਪਣੇ ਚੰਗੇ ਭਵਿੱਖ ਅਤੇ ਪਰਿਵਾਰ ਲਈ 15 ਸਾਲ ਪਹਿਲਾਂ ਨਿਊਜ਼ੀਲੈਂਡ ਗਿਆ ਸੀ ਜਿਸ ਨੇ ਆਪਣੀ ਸਖ਼ਤ ਮਿਹਨਤ ਨਾਲ ਉੱਥੇ ਚੰਗਾ ਕਾਰੋਬਾਰ ਕਰਨ ਦੇ ਨਾਲ-ਨਾਲ ਨਿਊਜ਼ੀਲੈਂਡ ਦੀ ਨਾਗਰਿਕਤਾ ਹਾਸਲ ਕਰ ਲਈ ਸੀ। ਪਰਿਵਾਰਕ ਮੈਂਬਰਾਂ ਦੱਸਿਆ ਕਿ ਜਿਸ ਦੀ ਬੀਤੇ ਕੱਲ੍ਹ ਕੰਮ ਤੇ ਜਾਣ ਲੱਗਿਆ ਸ਼ੁੱਭਕਰਮਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਸ਼ੁੱਭਕਰਮਨ ਸਿੰਘ ਪਤਨੀ ਅਤੇ ਦੋ ਸਾਲ ਦਾ ਛੋਟਾ ਬੱਚਾ ਪਿੱਛੇ ਛੱਡ ਗਿਆ ਹੈ।