ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਮਰੀਕਾ ਦੇ ਕੈਲੀਫੋਰਨੀਆ 'ਚ ਰਹਿੰਦੇ ਖੰਨਾ ਦੇ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ । ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੀ ਮਾਂ ਜਸਪਾਲ ਕੌਰ ਤੇ ਦੱਸਿਆ ਕਿ ਉਨ੍ਹਾਂ ਦਾ ਪੁੱਤ 7 ਸਾਲ ਪਹਿਲਾਂ ਅਮਰੀਕਾ ਗਿਆ ਸੀ, ਜਿੱਥੇ ਉਹ ਐਮੇਜ਼ੋਨ ਦੇ ਸ਼ੋਅਰੂਮ 'ਚ ਸਕਿਓਰਿਟੀ ਗਾਰਡ ਦੀ ਨੌਕਰੀ ਕਰਦਾ ਸੀ ।ਮ੍ਰਿਤਕ ਦੇ ਭਰਾ ਨੇ ਕਿਹਾ ਕਿ ਜਦੋ ਸਵੇਰੇ ਉਨ੍ਹਾਂ ਨੇ ਅਮਨਦੀਪ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ ।ਕੁਝ ਸਮੇ ਬਾਅਦ ਪੁਲਿਸ ਅਧਿਕਾਰੀ ਦਾ ਫੋਨ ਆਇਆ, ਜਿਸ ਦੇ ਦੱਸਿਆ ਕਿ ਉਸ ਦੇ ਭਰਾ ਦੀ ਕਾਰ 'ਚੋ ਲਾਸ਼ ਮਿਲੀ ਹੈ ।ਉੱਥੇ ਹੀ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਅਮਨਦੀਪ ਨੇ ਦੀਵਾਲੀ 'ਤੇ ਘਰ ਆਉਣਾ ਸੀ ਤੇ ਉਸ ਲਈ ਕੁੜੀ ਦੇਖਣ ਜਾਣਾ ਸੀ। ਘਰ 'ਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਿਹਾ ਸੀ ਪਰ ਉਸ ਦੀ ਮੌਤ ਦੀ ਖ਼ਬਰ ਨਾਲ ਖੁਸ਼ੀ ਗਮ 'ਚ ਬਦਲ ਗਈ ਹੈ।
by jaskamal