by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦਾ ਖਜਾਨਾ ਭਰਨ ਲੱਗਾ ਹੈ। ਸਰਕਾਰ ਬਣਨ ਤੋਂ ਬਾਅਦ ਮਾਲ ਵਿਭਾਗ ਦੇ ਮਾਲੀਏ ਵਿਚ 30 ਫੀਸਦੀ ਦਾ ਵਾਧਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਫੇਸਬੁਕ ਸਫੇ 'ਤੇ ਦਿੱਤੀ ਜਾਣਕਾਰੀ ਅਨੁਸਾਰ ਲੈਂਡ ਰਜਿਸਟਰੀ ਤੋਂ ਵਿਭਾਗ ਕੋਲ 270 ਕਰੋੜ ਰੁਪਏ ਆਏ ਸਨ, ਜਦ ਕਿ ਇਹ 353 ਕਰੋੜ ਰੁਪਏ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਇਸ ਪ੍ਰਾਪਤੀ ਲਈ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਨੂੰ ਜ਼ਿੰਮੇਵਾਰ ਦੱਸਿਆ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਭ੍ਰਿਸ਼ਟਾਚਾਰ ਨੂੰ ਨੱਥੀ ਪਾ ਕੇ ਪੰਜਾਬ ਨੂੰ ਆਰਥਿਕ ਪੱਖੋਂ ਮਜਬੂਤ ਕਰਨ ਦਾ ਦਾਅਵਾ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਪੰਜਾਬ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਹੈ।