ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਹੱਥ ਪੰਜਾਬ ਦੀ ਵਾਗਡੌਰ ਦੇਣੀ ਖ਼ਤਰੇ ਤੋਂ ਖਾਲੀ ਨਹੀਂ ਹੈ।
ਪ੍ਰੈਸ ਕਾਨਫਰੰਸ ਦੌਰਾਨ 'ਆਪ' ਆਗੂ ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਵਰਗੇ ਵਿਅਕਤੀ ਨੂੰ ਪੰਜਾਬ ਦੀ ਵਾਗਡੌਰ ਦੇਣਾ ਖਤਰਨਾਕ ਹੋਵੇਗਾ।
ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਹਿੰਦੇ ਹਨ ਕਿ ਉਨ੍ਹਾਂ ਦੀ ਭਗਵਾਨ ਨਾਲ ਦਿਨ ਵਿੱਚ 6 ਵਾਰੀ ਗੱਲਬਾਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਵੀ ਭਗਵਾਨ ਨੂੰ ਮੰਨਦੇ ਹਾਂ, ਮੱਥਾ ਟੇਕਦੇ ਹਾਂ, ਪਰੰਤੂ ਸਿੱਧੂ ਦੀ ਤਰ੍ਹਾਂ ਸਨਕੀ ਨਹੀਂ ਹਾਂ।ਉਨ੍ਹਾਂ ਆਮ ਆਦਮੀ ਪਾਰਟੀ 'ਤੇ ਟਿਕਟਾਂ ਵੇਚਣ ਦੇ ਦੋਸ਼ਾਂ 'ਤੇ ਕਿਹਾ ਕਿ ਪਾਰਟੀ ਉਪਰ ਲੱਗ ਰਹੇ ਅਜਿਹੇ ਦੋਸ਼ ਬਿਲਕੁਲ ਗਲਤ ਹੈ ਕਿਉਂਕਿ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਕੋਲ ਹੋਰ ਕੋਈ ਮੁੱਦਾ ਨਹੀਂ ਹੈ।
ਸਿੱਧੂ ਵੱਲੋਂ 21 ਲੱਖ ਫੋਨ ਕਾਲਾਂ ਦਾ ਮਸਲਾ ਚੁੱਕਣ 'ਤੇ ਆਪ ਆਗੂ ਨੇ ਕਿਹਾ ਕਿ ਨਵਜੋਤ ਸਿੱਧੂ ਕੋਲ ਇਹ ਮਸਲਾ ਚੁੱਕਣ ਸਮਾਂ ਹੈ, ਪਰੰਤੂ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦੇ ਹਾਂ ਚੰਗਾ ਹੁੰਦਾ। ਉਨ੍ਹਾਂ ਕਿਹਾ ਕਿ ਇਸ ਵਾਰੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।