by jaskamal
ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਨੂੰ ਲੁੱਟਣ ਅਤੇ ਤਬਾਹ ਕਰਨ ਤੋਂ ਬਾਅਦ ਵਿਰੋਧੀ ਧਿਰ ਹੁਣ ਜਨਤਾ ਵੱਲੋਂ ਭਾਰੀ ਬਹੁਮਤ ਨਾਲ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਰਿੱਤਰ ’ਤੇ ਹਮਲੇ ਕਰਨ ’ਚ ਲੱਗ ਗਈਆਂ ਹਨ। ਰਾਘਵ ਚੱਢਾ ਨੇ ਕਿਹਾ ਕਿ ਉਹ ਵਿਰੋਧੀ ਧਿਰਾਂ ਦੇ ਇਨ੍ਹਾਂ ਕਦਮਾਂ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹਨ, ਕਿਉਂਕਿ ਭਗਵੰਤ ਮਾਨ ਦਾ ਚਰਿੱਤਰ 24 ਕੈਰੇਟ ਸੋਨੇ ਵਰਗਾ ਸ਼ੁੱਧ ਹੈ।
ਰਾਘਵ ਚੱਢਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਇਹ ਪਾਰਟੀਆਂ ਆਪਣੀ ਹੋਂਦ ਬਚਾਉਣ ’ਚ ਕਾਮਯਾਬ ਨਹੀਂ ਹੋ ਸਕੀਆਂ। ਅਜਿਹੀ ਸਥਿਤੀ ’ਚ ਉਨ੍ਹਾਂ ਨੇ ਹੁਣ ਮੁੱਖ ਮੰਤਰੀ ਦੇ ਚਰਿੱਤਰ ’ਤੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਘੱਟ ਹੈ।