by mediateam
ਇਸਲਾਮਾਬਾਦ (ਵਿਕਰਮ ਸਹਿਜਪਾਲ) : ਪਾਕਿਸਤਾਨ ਦੀ ਕੈਬਿਨੇਟ ਨੇ ਨਨਕਾਣਾ ਸਾਹਿਬ 'ਚ ਰੇਲਵੇ ਸਟੇਸ਼ਨ ਦੀ ਉਸਾਰੀ ਤੇ ਉਸਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ ਤੋਂ ਰੱਖਣ ਦੀ ਮੰਜੂਰੀ ਦੇ ਦਿੱਤੀ ਹੈ।
ਪਿਛਲੇ ਦਿਨੀਂ ਦੋਹਾਂ ਦੇਸ਼ਾਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਲਈ ਵਿਸ਼ਵ ਪੱਧਰੀ ਲਾਂਘਾ ਬਣਾਉਣ ਦਾ ਫ਼ੈਸਲਾ ਕੀਤਾ ਹੈ।