ਪੱਤਰ ਪ੍ਰੇਰਕ : ਪੰਜਾਬ ਦੇ ਲੋਕਾਂ ਨੂੰ ਜਲਦ ਹੀ ਠੰਡ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 31 ਜਨਵਰੀ, 1 ਅਤੇ 2 ਫਰਵਰੀ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 7 ਦਿਨਾਂ ਤੱਕ ਤਾਪਮਾਨ 'ਚ ਵਾਧਾ ਹੋ ਸਕਦਾ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ 12 ਸਾਲਾਂ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਜਨਵਰੀ ਦਾ ਪੂਰਾ ਮਹੀਨਾ ਸੁੱਕਾ ਰਿਹਾ ਹੈ ਅਤੇ ਹੁਣ ਤੱਕ ਇੱਕ ਬੂੰਦ ਵੀ ਮੀਂਹ ਨਹੀਂ ਪਿਆ ਹੈ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਵੈਸਟਰਨ ਡਿਸਟਰਬੈਂਸ 4 ਵਾਰ ਬਣ ਚੁੱਕੇ ਹਨ ਪਰ ਇਹ ਸਾਰੇ ਕਮਜ਼ੋਰ ਨਿਕਲੇ, ਜਿਸ ਕਾਰਨ ਮੀਂਹ ਨਹੀਂ ਪਿਆ। ਲੋਕਾਂ ਨੂੰ ਠੰਢ ਤੋਂ ਰਾਹਤ ਮਿਲਣੀ ਸੁਭਾਵਿਕ ਹੈ। 27 ਤਰੀਕ ਤੋਂ ਮੌਸਮ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ, ਬੇਸ਼ੱਕ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ ਪਰ ਬਾਅਦ ਦੁਪਹਿਰ ਧੁੰਦ ਸਾਫ਼ ਹੋਣ ਮਗਰੋਂ ਲੋਕਾਂ ਨੇ ਠੰਢ ਤੋਂ ਰਾਹਤ ਦਾ ਸਾਹ ਲਿਆ ਹੈ।
ਇਸ ਕਾਰਨ ਦਿਨ ਦੇ ਤਾਪਮਾਨ ਵਿੱਚ ਵਾਧਾ ਹੋਇਆ ਅਤੇ ਦਿਨ ਦਾ ਤਾਪਮਾਨ 23 ਡਿਗਰੀ ਦੇ ਆਸ-ਪਾਸ ਰਿਹਾ। ਇਸ ਦੌਰਾਨ ਹਿਮਾਚਲ 'ਚ ਸ਼ੁੱਕਰਵਾਰ ਨੂੰ ਲਾਹੌਲ ਦੀਆਂ ਚੋਟੀਆਂ 'ਤੇ ਹਲਕੀ ਬਰਫਬਾਰੀ ਹੋਈ।