ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼, ਅਲਰਟ ਜਾਰੀ !

by vikramsehajpal

ਜਲੰਧਰ (ਸਾਹਿਬ) - ਪੰਜਾਬ ਵਿੱਚ ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਦੇਰ ਰਾਤ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆ ਵਿੱਚ ਮੀਂਹ ਵੀ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਫਿਰ ਗਰਮ ਅਤੇ ਨਮੀ ਵਾਲਾ ਰਿਹਾ।

ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਤਾਪਮਾਨ 1.2 ਡਿਗਰੀ ਵੱਧ ਦਰਜ ਕੀਤਾ ਗਿਆ। ਦੱਸ ਦਈਏ ਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਦੇਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ।

ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਓਥੇ ਹੀ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।