by jaskamal
ਪੱਤਰ ਪ੍ਰੇਰਕ : ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ਾ ਗੁਲਾਟੀ ਦੀ ਥਾਂ 'ਤੇ ਨਵੀਂ ਚੇਅਰਪਰਸਨ ਨਿਯੁਕਤ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮਨੀਸ਼ਾ ਗੁਲਾਟੀ ਦੀ ਜਗ੍ਹਾ ਰਾਜ ਲਾਲੀ ਗਿੱਲ ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਰਾਜ ਲਾਲੀ ਗਿੱਲ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦੀ ਮੈਂਬਰ ਰਹੀ ਹੈ ਅਤੇ ਉਹ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਵੀ ਰਹਿ ਚੁੱਕੀ ਹੈ।