by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਆਪ ਸਰਕਾਰ 'ਤੇ ਨਿਸ਼ਾਨ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹੋ ਗਏ । ਉਹ ਲਗਾਤਾਰ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਇਸ ਵਾਰ ਜ਼ਮੀਨੀ ਪੱਧਰ ਨਾਲ ਜੁੜੇ ਵਰਕਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ। ਰਾਜਾ ਵੜਿੰਗ ਨੇ ਗੁਜਰਾਤ ਤੇ ਹਿਮਾਚਲ ਚੋਣਾਂ ਨੂੰ ਲੈ ਕੇ ਕਿਹਾ ਕਿ ਪੰਜਾਬ ਦਾ ਪੈਸਾ ਇਸ਼ਤਿਹਾਰ ਨੀਤੀ 'ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਉਹ ਲਿਖਤੀ ਦੇਣ ਲਈ ਵੀ ਤਿਆਰ ਹਨ ਕਿ ਹਿਮਾਚਲ ਤੋਂ ਇਕ ਵੀ ਸੀਟ ਨਹੀਂ ਮਿਲੇਗੀ। ਰਾਜਾ ਵੜਿੰਗ ਨੇ ਕਿਹਾ 'ਆਪ' ਆਗੂਆਂ ਦੀਆਂ ਹਵਾਈ ਫਾਇਰਿੰਗ ਕਰਨ ਵਾਲਿਆਂ ਵੀਡੀਓ ਵਾਇਰਲ ਹੋ ਰਿਹਾ ਹਨ, ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।