by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵਲੋਂ ਕਾਂਗਰਸੀ ਆਗੂਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ’ਤੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਵਜੋਤ ਸਿੱਧੂ ਆਪਣੇ ਤੌਰ ’ਤੇ ਮੀਟਿੰਗਾਂ ਕਰ ਰਹੇ ਹਨ, ਉਸ ਵਿਚ ਹੁਣ ਤੱਕ ਪਾਰਟੀ ਦੇ ਖ਼ਿਲਾਫ ਕੋਈ ਗੱਲ ਸਾਹਮਣੇ ਨਹੀਂ ਆਈ ਅਤੇ ਜੇਕਰ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਹੋਵੇਗੀ ਤਾਂ ਉਸ ਦਾ ਨੋਟਿਸ ਜ਼ਰੂਰ ਲਿਆ ਜਾਵੇਗਾ।
ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਦੇ ਸਾਬਕਾ ਵਿਧਾਇਕਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਸਾਬਕਾ ਵਿਧਾਇਕ ਸੁਰਿੰਦਰ ਡਾਬਰ ਨੇ ਕਿਹਾ ਕਿ ਜਿਨ੍ਹਾਂ ਨੇਤਾਵਾਂ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਨਾਲ ਲਗਾ ਦਿੱਤੀ ਤੇ ਅੱਜ ਵੀ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ।