by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ DGP ਗੌਰਵ ਯਾਦਵ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਅਸੀਂ ਫਿਰ ਤੋਂ ਪੰਜਾਬ ਨੂੰ ਵੱਖਵਾਦ ਦੌਰ 'ਚ ਧੱਕ ਰਹੇ ਹਾਂ ਨੌਜਵਾਨਾਂ ਦੀ ਜਾਨ ਤੇ ਖੂਨ ਬਹੁਤ ਪਵਿੱਤਰ ਹਨ ਜੋ ਡੋਲੇ ਨਹੀ ਜਾ ਸਕਦੇ ਹਨ। ਰਾਜਾ ਵੜਿੰਗ ਨੇ ਕਿਹਾ ਅੰਮ੍ਰਿਤਪਾਲ ਸਿੰਘ ਨੇ ਬੀਤੀ ਦਿਨੀਂ ਮੋਗਾ ਦੇ ਪਿੰਡ ਰੋਡੇ ਵਿੱਚ ਹੋਏ ਸਮਾਗਮ ਵਿੱਚ ਲੋਕਾਂ ਵਿੱਚ ਕਈ ਖਦਸ਼ੇ ਪੈਦਾ ਕਰ ਦਿੱਤੇ ਹਨ ।
ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ 'ਚ ਜਿਸ ਤਰਾਂ ਭਾਸ਼ਣ ਦਿੱਤਾ। ਉਸ ਨਾਲ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਨੇ ਲਿਖਿਆ ਅੰਮ੍ਰਿਤਪਾਲ ਨੇ ਬਹੁਤ ਹੀ ਭੜਕਾਊ ਦਲੀਲਾਂ ਦਿੱਤੀਆਂ ਹਨ। ਇਹ ਮਾਹੌਲ ਖ਼ਰਾਬ ਕਰ ਸਕਦਾ ਹੈ। ਰਾਜਾ ਵੜਿੰਗ ਨੇ ਕਿਹਾ ਉਹ ਇੰਟਰਨੈਟ ਮੀਡੀਆ 'ਤੇ ਅੰਮ੍ਰਿਤਪਾਲ ਦੀਆਂ ਪੋਸਟਾਂ ਤੇ ਨੌਜਵਾਨਾਂ ਵਲੋਂ ਆ ਰਹੇ ਸੰਦੇਸ਼ਾ ਨੂੰ ਵੇਖ ਕੇ ਚਿੰਤਤ ਹਨ।