by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਹਿਲਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆਂ ਤੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਪ ਸਰਕਾਰ ਨੂੰ ਘੇਰਿਆ ਹੈ। ਰਾਜਾ ਵੜਿੰਗ ਨੇ ਕਿਹਾ CM ਮਾਨ ਵਲੋਂ ਜਾਰੀ ਕੀਤਾ ਗਿਆ ਹੁਕਮ ਅੰਮ੍ਰਿਤਪਾਲ 'ਤੇ ਲਾਗੂ ਨਹੀਂ ਹੋਵੇਗਾ । ਵੜਿੰਗ ਨੇ ਟਵੀਟ ਕਰਕੇ ਕਿਹਾ ਮੁੱਖ ਮੰਤਰੀ ਮਾਨ ਨੇ ਧਾਰਮਿਕ ਪ੍ਰੋਗਰਾਮਾਂ 'ਚ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਜਾਣ ਤੇ ਪਾਬੰਦੀ ਲਗਾ ਦਿੱਤੀ ਸੀ ਪਰ ਇਸ ਦੇ ਬਾਵਜੂਦ ਮੋਗਾ 'ਚ ਲੋਕ ਸ਼ਰੇਆਮ ਹਥਿਆਰ ਲੈ ਕੇ ਘੁੰਮ ਰਹੇ ਹਨ ਤੇ ਪਾਬੰਦੀ ਦੀਆਂ ਧੱਜੀਆਂ ਉਡਾ ਰਹੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਅੰਮ੍ਰਿਤਪਾਲ ਸਿੰਘ ਨੂੰ ਨਕਲੀ ਭਿਡਰਾਂਵਾਲਾ ਕਹਿ ਕਰ ਵਿਅੰਗ ਕੱਸਿਆ ਸੀ।