ਪੱਤਰ ਪ੍ਰੇਰਕ : ਪੰਜਾਬ ਕਾਂਗਰਸ ਦੀ ਹਾਈਕਮਾਂਡ ਨਾਲ ਅੱਜ ਦਿੱਲੀ ਵਿੱਚ ਅਹਿਮ ਮੀਟਿੰਗ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ 'ਤੇ ਵੱਡਾ ਹਮਲਾ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਕਾਂਗਰਸ ਵਿੱਚ ਰਹਿੰਦਿਆਂ ਨਿੱਜੀ ਵਿਚਾਰ ਨਹੀਂ ਦੇ ਸਕਦੇ। ਜੇ ਵਿਚਾਰ ਦੇਣਾ ਹੈ ਤਾਂ ਪਾਰਟੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਨੁਸ਼ਾਸਨ ਭੰਗ ਕਰਨ ਵਾਲੇ ਵਿਰੁੱਧ 100 ਫੀਸਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਆਪਸੀ ਤਾਲਮੇਲ ਨਾ ਹੋਇਆ ਤਾਂ ਪਾਰਟੀ ਨੂੰ ਨੁਕਸਾਨ ਹੋਵੇਗਾ, ਕਿਉਂਕਿ ਪਿਛਲੀ ਵਾਰ ਵੱਖ-ਵੱਖ ਬਿਆਨਬਾਜ਼ੀ ਕਰਕੇ ਨੁਕਸਾਨ ਝੱਲਣਾ ਪਿਆ ਸੀ।
ਦੱਸ ਦੇਈਏ ਕਿ ਅੱਜ ਦਿੱਲੀ 'ਚ ਹੋਣ ਵਾਲੀ ਬੈਠਕ 'ਚ ਰਾਜਾ ਵੜਿੰਗ, ਪ੍ਰਤਾਪ ਬਾਜਵਾ, ਨਵਜੋਤ ਸਿੰਘ ਸਿੱਧੂ ਸਮੇਤ ਕਈ ਵੱਡੇ ਨੇਤਾਵਾਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ। ਮੀਟਿੰਗ ਦਾ ਸਮਾਂ ਅੱਜ ਸ਼ਾਮ 4:30 ਵਜੇ ਦੇ ਕਰੀਬ ਦੱਸਿਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕ ਸਭਾ ਚੋਣਾਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ, ਉਥੇ ਹੀ ਮੀਟਿੰਗ ਦੌਰਾਨ ਸਿੱਧੂ ਦਾ ਮੁੱਦਾ ਵੀ ਉਠਾਇਆ ਜਾਵੇਗਾ ਕਿਉਂਕਿ ਹਾਲ ਹੀ 'ਚ ਸਿੱਧੂ ਅਤੇ ਬਾਜਵਾ ਵਿਚਾਲੇ ਜ਼ੁਬਾਨੀ ਜੰਗ ਵੀ ਹੋਈ ਸੀ।