by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਦੀਆਂ ਜ਼ਿਮਨੀ ਚੋਣਾਂ ਲਈ ਸਿੱਖ ਜਥੇਬੰਦੀਆਂ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸਾਂਝਾ ਉਮੀਦਵਾਰ ਐਲਾਨਣ ਦਾ ਫੈਸਲਾ ਲਿਆ ਗਿਆ ਹੈ। ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਕਿਹਾ ਕਿ ਉਹ ਵੀਰ ਜੀ ਨਾਲ ਸਲਾਹ ਕਰਕੇ ਇਸ ਆਖ਼ਰੀ ਫ਼ੈਸਲਾ ਲੈਣਗੇ।
ਬੰਦੀ ਸਿੰਘ ਰਿਹਾਈ ਮੋਰਚਾ ਦੇ ਬਾਬਾ ਜੰਗ ਸਿੰਘ ਨੇ ਕਿਹਾ ਕਿ ਸਿੱਖ ਪੰਥ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪਸ 'ਚ ਨਾ ਹੋਣ ਕਰਕੇ ਹੁਣ ਤੱਕ ਸਿੱਖ ਕੌਮ ਦੇ ਮਸਲੇ ਹੱਲ ਨਹੀਂ ਹੋ ਸਕੇ। ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਕਿਹਾ ਕਿ ਉਹ ਰਾਜੋਆਣਾ ਨੂੰ ਮਿਲਣ ਲਈ ਜੇਲ੍ਹ ਜਾਣਗੇ ਤੇ ਜੇਕਰ ਉਨ੍ਹਾਂ ਨੇ ਉਨ੍ਹਾਂ ਨੂੰ ਚੋਣਾਂ ਲੜਨ ਲਈ ਕਿਹਾ ਜਰੂਰ ਚੋਣਾਂ ਲੜਣਗੇ ।