by vikramsehajpal
ਸਿਡਨੀ (ਦੇਵ ਇੰਦਰਜੀਤ) - ਆਸਟਰੇਲੀਆ ਦੇ ਸ਼ਹਿਰ ਪਰਥ ਵਿੱਚ ਦੂਤਾਵਾਸ ਸਾਹਮਣੇ ਕਿਸਾਨੀ ਮੰਗਾਂ ਦੇ ਸਮਰਥਨ ਵਿੱਚ ਸ਼ਾਂਤਮਈ ਢੰਗ ਨਾਲ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਔਰਤਾਂ ਵੀ ਸ਼ਾਮਲ ਸਨ।
ਇਸ ਮੌਕੇ ਬੁਲਾਰਿਆਂ ਨੇ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀਆਂ ਮੁੱਖ ਮੰਗਾਂ ਤਿੰਨੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਫ਼ਸਲਾਂ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਣ ਦੀ ਗਾਰੰਟੀ ਦੇਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਆਪਣੀ ਹੱਠਧਰਮੀ ਦਾ ਤਿਆਗ ਕਰ ਕੇ ਕਿਸਾਨਾਂ ਦੀ ਬਾਂਹ ਫੜੇ। ਉਨ੍ਹਾਂ ਦੂਤਾਵਾਸ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਹ ਪਰਵਾਸੀਆਂ ਦੀਆਂ ਭਾਵਨਾਵਾਂ ਮੋਦੀ ਸਰਕਾਰ ਤੱਕ ਪੁੱਜਦੀਆਂ ਕਰਨ।