ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਪੰਜਾਬ ਵਿਚ 3 ਮਾਮਲਿਆਂ ਵਿਚ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਦਾ ਵੀ ਨਾਂ ਦਰਜ ਹੈ। ਪੰਜਾਬ ਪੁਲਿਸ ਗੁਰਮੀਤ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਪ੍ਰੋਡਕਸ਼ਨ ਰਿਮਾਂਡ ’ਤੇ ਲਿਆ ਕੇ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕਰ ਕੇ ਉਸ ਤੋਂ ਪੁੱਛਗਿਛ ਕਰਨ ਲਈ ਰਿਮਾਂਡ ਲੈਣਾ ਚਾਹੁੰਦੀ ਸੀ ਪਰ ਪੰਜਾਬ'ਤੇ ਹਰਿਆਣਾ ਹਾਈਕੋਰਟ ਵਿਚ ਪੰਜਾਬ ਪੁਲਿਸ ਦੇ ਮਨਸੂਬਿਆਂ ’ਤੇ ਪਾਣੀ ਫੇਰਦਿਆਂ ਗੁਰਮੀਤ ਰਾਮ ਰਹੀਮ ਦਾ ਪ੍ਰੋਡਕਸ਼ਨ ਵਾਰੰਟ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਬੇਅਦਬੀ ਨਾਲ ਜੁੜੇ ਸਾਰੇ 3 ਮਾਮਲਿਆਂ ਵਿਚ ਪੁਲਿਸ ਨੂੰ ਜੋ ਵੀ ਪੁੱਛਗਿਛ ਕਰਨੀ ਜਾਂ ਕੋਰਟ ਵਿਚ ਪੇਸ਼ੀ ਹੋਣੀ ਹੈ, ਉਹ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸਿੰਗ ਦੀ ਮਾਰਫ਼ਤ ਹੀ ਹੋਵੇਗੀ।
ਡੇਰਾ ਪ੍ਰਮੁੱਖ ਦੀ ਵਕੀਲ ਕਨਿਕਾ ਆਹੂਜਾ ਨੇ ਦੱਸਿਆ ਕਿ ਬੇਅਦਬੀ ਮਾਮਲਿਆਂ ਦੀਆਂ 3 ਐੱਫ਼. ਆਈ. ਆਰਜ਼. ਪੰਜਾਬ ਪੁਲਿਸ ਨੇ ਦਰਜ ਕੀਤੀ ਹੈ। ਐੱਫ਼. ਆਈ. ਆਰ. ਨੰਬਰ 63 ਵਿਚ ਜ਼ਿਲਾ ਅਦਾਲਤ ਨੇ ਰਾਮ ਰਹੀਮ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਸਨ, ਜਿਸ ਨੂੰ ਹਾਈਕੋਰਟ ਪਹਿਲਾਂ ਹੀ ਸਟੇਅ ਕਰ ਚੁੱਕਿਆ ਹੈ। ਅਜਿਹੇ ’ਚ ਹੁਣ ਇਕ ਹੋਰ ਐੱਫ਼.ਆਈ.ਆਰ. 'ਚ ਪ੍ਰੋਡਕਸ਼ਨ ਵਾਰੰਟ ਮੰਗਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ।