ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਤਲ ਤੇ ਬਲਾਤਕਾਰ ਦਾ ਦੋਸ਼ੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਵਾਪਸ ਜਾਵੇਗਾ। ਰਾਮ ਰਹੀਮ ਦੀ ਪੈਰੋਲ ਖਤਮ ਹੋ ਗਈ ਹੈ। ਪੁਲਿਸ ਅੱਜ ਉਸ ਨੂੰ ਸੁਨਾਰੀਆ ਜੇਲ੍ਹ ਲੈ ਕੇ ਜਾਵੇਗੀ। ਜਿਸ ਲਈ ਜੇਲ੍ਹ ਦੇ ਨੇੜੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਦੱਸ ਦਈਏ ਕਿ ਰਾਮ ਰਹੀਮ 15 ਅਕਤੂਬਰ ਨੂੰ ਪੈਰੋਲ ਤੇ ਜੇਲ੍ਹ ਤੋਂ ਬਾਹਰ ਆਇਆ ਸੀ । ਪੈਰੋਲ 'ਤੇ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਰੋਜ਼ਾਨਾ ਆਨਲਾਈਨ ਆ ਕੇ ਸਤਿਸੰਗ ਕਰਦਾ ਸੀ। ਸਤਿਸੰਗ ਦੌਰਾਨ ਕਈ ਆਗੂਆਂ ਨੇ ਵੀ ਸ਼ਿਰਕਤ ਕੀਤੀ ਸੀ,ਜਿਸ ਨੂੰ ਲੈ ਕੇ ਕਾਫੀ ਵਿਵਾਦ ਵੀ ਹੋਇਆ ।
ਰਾਮ ਰਹੀਮ ਨੇ ਬਾਹਰ ਆ ਕੇ ਆਪਣੇ ਕਈ ਗੀਤ ਵੀ ਰਿਲੀਜ਼ ਕੀਤੇ ਹਨ। ਜ਼ਿਕਰਯੋਗ ਹੈ ਕਿ ਪੈਰੋਲ 'ਤੇ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਡੇਰੇ 'ਚ ਰਹਿ ਰਿਹਾ ਸੀ। ਰਾਮ ਰਹੀਮ ਨੇ ਸਤਿਸੰਗ ਦੌਰਾਨ ਕਿਹਾ ਸੀ ਕਿ 24 ਸਾਲ ਪਹਿਲਾਂ ਹਰਿਆਣਾ ਦੇ ਪਿੰਡ ਜਲਾਲਾਨਾ 'ਚ T 20 ਕ੍ਰਿਕਟ ਦੀ ਸ਼ੁਰੂਆਤ ਕੀਤੀ ਸੀ । ਰਾਮ ਰਹੀਮ ਨੇ ਆਸ਼ਰਮ ਦੀਆਂ 2 ਔਰਤਾਂ ਨਾਲ ਬਲਾਤਕਾਰ ਕਰਨ ਕੀਤਾ ਸੀ । ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਸੀ ।