by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ,ਜਿੱਥੇ ਇੱਕ ਨੌਜਵਾਨ ਨਾਬਾਲਗ ਨੂੰ ਧਮਕਾ ਕਰ ਬਲਾਤਕਾਰ ਕਰਦਾ ਰਿਹਾ। ਜਦੋ ਨਾਬਾਲਗ ਗਰਭਵਤੀ ਹੋਈ ਤਾਂ ਇਸ ਬਾਰੇ ਖ਼ੁਲਾਸਾ ਹੋਇਆ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੁੜੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਪਿਛਲੇ ਕੁਝ ਦਿਨਾਂ ਤੋਂ ਡਰੀ ਹੋਈ ਸੀ ,ਜਦੋ ਉਸ ਦੀ ਮਾਂ ਨੇ ਪੁੱਛਿਆ ਤਾਂ ਉਸ ਨੇ ਕਿਹਾ ਕਿ ਜਦੋ ਉਹ ਆਪਣੇ ਸਕੂਲ ਜਾਂਦੀ ਸੀ ਤਾਂ ਰਸਤੇ 'ਚ ਦੋਸ਼ੀ ਉਸ ਨਾਲ ਬਲਾਤਕਾਰ ਕਰਦਾ ਸੀ। ਇਸ ਦਾ ਵਿਰੋਧ ਕਰਨ 'ਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਪੀੜਤਾ ਨੇ ਪਿਤਾ ਨੇ ਕਿਹਾ ਕਿ ਜਦੋ ਉਸ ਦੇ ਪਰਿਵਾਰਿਕ ਮੈਬਰ ਘਰੋਂ ਬਾਹਰ ਜਾਂਦੇ ਸਨ ਤਾਂ ਦੋਸ਼ੀ ਘਰ ਆ ਕੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਸੀ। ਇਸ ਦੌਰਾਨ ਹੁਣ ਉਹ ਗਰਭਵਤੀ ਹੋ ਗਈ ਹੈ। ਦੋਸ਼ੀ ਦੀ ਪਛਾਣ ਸਾਜਨ ਦੇ ਰੂਪ 'ਚ ਹੋਈ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।