by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ 'ਚ ਇਕ ਔਰਤ ਨੂੰ ਨੌਕਰੀ ਦਾ ਝਾਂਸਾ ਦੇ ਕੇ ਉਸ ਨਾਲ ਪੈਸਿਆਂ ਦੀ ਠੱਗੀ ਮਾਰਨ ਤੇ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਰਾਣੀ ਨੇ ਕਿਹਾ ਕਿ ਉਸ ਨਾਲ ਮੁਲਜ਼ਮ ਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬੱਸੀਆ ਤਹਿਸੀਲ ਮੁੱਲਾਂਪੁਰ ਦਾਖਾ ਜ਼ਿਲ੍ਹਾ ਲੁਧਿਆਣਾ ਨੇ ਨੌਕਰੀ ਦਾ ਝਾਂਸਾ ਦੇ ਕੇ ਉਸ ਨਾਲ ਪੈਸਿਆਂ ਦੀ ਠੱਗੀ ਮਾਰੀ ਅਤੇ ਗੋਰਾਇਆ ਸ਼ਹਿਰ ਦੇ ਇਕ ਹੋਟਲ ’ਚ ਜਾ ਕੇ ਛੇੜਛਾੜ ਅਤੇ ਜਬਰ-ਜ਼ਨਾਹ ਕੀਤਾ ਹੈ। ਪੁਲਿਸ ਵਲੋਂ ਦੋਸ਼ੀ ਦੀ ਭਾਲ ਕੀਤੀ ਹੈ ਰਹੀ ਹੈ।