ਨਿਊਯਾਰਕ (Nri Media) : ਸ੍ਰੀ ਗੁਰੂ ਰਵੀਦਾਸ ਸਭਾ ਵੱਲੋਂ ਬੀਤੇ ਐਤਵਾਰ ਨੂੰ ਸਿਖਸ ਫਾਰ ਜਸਟਿਸ (ਐੱਸਐੱਫ਼ਜੇ) ਦੇ ਪ੍ਰਮੁੱਖ ਕਾਰਕੁੰਨ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸ੍ਰੀ ਗੁਰੂ ਰਵੀਦਾਸ ਸਭਾ ਨੇ ਪੰਨੂ 'ਤੇ ਦੋਸ਼ ਲਾਏ ਹਨ ਕਿ ਉਸ ਨੇ ਭਾਰਤੀ-ਸੰਵਿਧਾਨ ਦੀ ਇੱਕ ਕਾਪੀ ਸਾੜਨ ਦੀ ਯੋਜਨਾ ਬਣਾਈ ਸੀ। ਇਸ ਦੇ ਚਲਦੇ ਉਨ੍ਹਾਂ ਗੁੱਸੇ 'ਚ ਪੰਨੂ ਦੇ ਪੁਤਲੇ ਨੂੰ ਸਾੜ ਕੇ ਆਪਣੀ ਨਰਾਜ਼ਗੀ ਜ਼ਾਹਰ ਕੀਤੀ। ਸ੍ਰੀ ਗੁਰੂ ਰਵੀਦਾਸ ਸਭਾ ਮੁਤਾਬਕ ਉਨ੍ਹਾਂ ਰਵੀਦਾਸ ਭਾਈਚਾਰੇ ਦੇ ਭਗਵਾਨ ਤੇ ਸਵਿਧਾਨ ਨੂੰ ਬਣਾਉਣ ਵਾਲੇ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਕੀਤਾ ਹੈ।
ਉਨ੍ਹਾਂ ਵੱਲੋਂ ਇਹ ਵਿਰੋਧ ਪ੍ਰਦਰਸ਼ਨ ਗੁਰਪਤਵੰਤ ਸਿੰਘ ਪੰਨੂ ਦੇ ਦਫ਼ਤਰ ਦੇ ਬਾਹਰ ਕੀਤਾ ਗਿਆ।ਦੱਸਣਯੋਗ ਹੈ ਕਿ ਸਿੱਖਸ ਫਾਰ ਜਸਟਿਸ ਵੱਲੋਂ ਭਾਰਤੀ ਪੰਜਾਬ ਨੂੰ 'ਆਜ਼ਾਦ' ਕਰਵਾਉਣ ਅਤੇ ਖ਼ਾਲਿਸਤਾਨ ਦੇ ਨਾਅਰੇ ਹੇਠ ਪੰਜਾਬੀਆਂ ਨੂੰ ਸਵੈ-ਨਿਰਣੈ ਦਾ ਹੱਕ ਦੁਆਉਣ ਲਈ 'ਰੈਫਰੈਂਡਮ-2020' ਮੁਹਿੰਮ ਸ਼ੁਰੂ ਕੀਤੀ ਗਈ ਸੀ।
ਗੁਰਪਤਵੰਤ ਸਿੰਘ ਪੰਨੂ 'ਤੇ ਪਿਛਲੇ ਸਾਲ ਭਾਰਤ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਸਮਰਥਨ ਕਰਨ ‘ਤੇ ਪਾਬੰਦੀ ਲਗਾਈ ਗਈ ਸੀ।ਜ਼ਿਕਰੇਖ਼ਾਸ ਹੈ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ, ਪੰਜਾਬ ਪੁਲਿਸ ਅਤੇ ਉਤਰਾਖੰਡ ਪੁਲਿਸ ਨੇ ਭਾਰਤ ਵਿੱਚ ਐੱਸਐੱਫਜੇ ਦੇ ਕਾਰਕੁੰਨਾਂ ਵਿਰੁੱਧ 12 ਦੇ ਕਰੀਬ ਕੇਸ ਦਰਜ ਕੀਤੇ ਹਨ। ਇਨ੍ਹਾਂ 12 ਮਾਮਲਿਆਂ ਵਿੱਚ 40 ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।