ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸਸੰਦ ਮੈਬਰ ਰਵਨੀਤ ਬਿੱਟੂ ਨੇ ਲਤੀਫਪੁਰਾ ਪੀੜਤ ਪਰਿਵਾਰਾਂ ਦਾ ਮਾਮਲਾ ਹੁਣ ਸਸੰਦ 'ਚ ਚੁੱਕਿਆ ਹੈ। ਦੱਸ ਦਈਏ ਕਿ ਰਵਨੀਤ ਬਿੱਟੂ ਨੇ ਇਸ ਮਾਮਲੇ 'ਚ ਕੇਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਚ ਹੋਣ ਵਾਲੀ ਹਰ ਕਾਰਵਾਈ ਦੌਰਾਨ ਲੋਕਾਂ ਦੇ ਪੱਖ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਇੰਨੀ ਠੰਡ ਵਿੱਚ ਲੋਕ ਬੇਘਰ ਹੋ ਗਏ ਹਨ। ਇਨ੍ਹਾਂ ਲੋਕਾਂ ਦੇ ਹਾਲਾਤ ਦੇਖ ਕੇ ਵਿਦੇਸ਼ੀ ਸੰਸਥਾਵਾਂ ਵੀ ਮਦਦ ਕਰਨ ਲਈ ਅੱਗੇ ਆ ਰਹੀਆਂ ਹਨ ਪਰ ਅਸੀਂ ਉਨ੍ਹਾਂ ਲਈ ਕੁਝ ਨਹੀਂ ਕਰ ਰਹੇ ਹਾਂ। ਇੱਥੇ ਬਹੁਤ ਲੋਕ ਪਾਕਿਸਤਾਨ ਤੋਂ ਆਏ ਸੀ ਤੇ ਉਹ ਲੋਕ ਲਟੀਫਪੁਰਾ 'ਚ ਰਹਿੰਦੇ ਸੀ ।
ਅੱਜ ਉਨ੍ਹਾਂ ਸਾਰੇ ਪਰਿਵਾਰਾਂ ਦੀਆਂ ਅੱਖਾਂ 'ਚ ਦਰਦ ਦੇਖਣ ਨੂੰ ਮਿਲ ਰਹੀਆਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਾਰਨ ਕੇਂਦਰ ਸਰਕਾਰ ਨੂੰ ਲਤੀਫਪੁਰਾ ਬਾਰੇ ਕੁਝ ਐਲਾਨ ਕਰਨਾ ਚਾਹੀਦਾ ਹੈ । ਜ਼ਿਕਰਯੋਗ ਹੈ ਕਿ ਜਲੰਧਰ ਦੇ ਲਤੀਫਪੁਰ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਇੰਪਰੁਵਮੈਂਟ ਟਰੱਸਟ ਵਲੋਂ ਸਖਤ ਕਾਰਵਾਈ ਕੀਤੀ ਗਈ ਹੈ। ਪੀੜਤ ਲੋਕਾਂ ਨੇ ਸਰਕਾਰ ਕੋਲੋਂ ਇਨਸਾਫ ਦੀ ਗੁਹਾਰ ਵੀ ਲਗਾਈ ਸੀ। ਜਿਸ ਤੋਂ ਬਾਅਦ ਹਰ ਪਾਰਟੀ ਦੇ ਆਗੂ ਲੋਕਾਂ ਦੀ ਗੱਲ ਸੁਣਦੇ ਹੋਏ ਮੌਕੇ 'ਤੇ ਪਹੁੰਚੇ। ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਐਲਾਨ ਕੀਤਾ ਕਿ ਸਾਰੇ ਪੀੜਤ ਪਰਿਵਾਰਾਂ ਨੂੰ ਉੱਚ ਪੱਧਰੀ ਮਕਾਨ ਬਣਾ ਕੇ ਮੁੜ ਵਸੇਬਾ ਕੀਤਾ ਜਾਵੇਗਾ ।