by jaskamal
ਨਿਊਜ਼ ਡੈਸਕ : IPL 2022 ਦਾ 39ਵਾਂ ਮੈਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਰਾਜਸਥਾਨ ਰਾਇਲਜ਼ ਦਰਮਿਆਨ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਰਾਜਸਥਾਨ ਤੇ ਬੈਂਗਲੁਰੂ ਦੀਆਂ ਟੀਮਾਂ ਅੱਜ ਸੀਜ਼ਨ 'ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਹਿਲੇ ਮੁਕਾਬਲੇ 'ਚ ਬਾਜ਼ੀ 4 ਵਿਕਟਾਂ ਨਾਲ ਆਰ. ਸੀ. ਬੀ. ਦੇ ਹੱਥ ਲੱਗੀ ਸੀ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਰਾਇਲਜ਼ ਨੇ ਬੈਂਗਲੁਰੂ ਨੂੰ 145 ਦੌੜਾਂ ਦਾ ਟੀਚਾ ਦਿੱਤਾ।
ਦੋਵੇਂ ਟੀਮਾਂ ਦਰਮਿਆਨ ਖੇਡੇ ਗਏ ਪਿਛਲੇ 26 ਮੈਚਾਂ 'ਚ 15 ਵਾਰ ਆਰ. ਸੀ. ਬੀ. ਨੇ ਬਾਜ਼ੀ ਮਾਰੀ ਹੈ ਜਦਕਿ ਰਾਜਸਥਾਨ ਰਾਇਲਜ਼ ਨੇ 10 ਵਾਰ ਜਿੱਤ ਹਾਸਲ ਕੀਤੀ ਹੈ।