by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਸਰਾਭਾ ਵਿਖੇ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਮੌਕੇ 'ਤੇ ਉਨ੍ਹਾਂ ਵਲੋਂ ਸ. ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । CM ਮਾਨ ਨੇ ਵੱਡਾ ਐਲਾਨ ਕਰਦੇ ਕਿਹਾ ਹਲਵਾਰਾ ਏਅਰਪੋਰਟ ਨੂੰ ਜਨਤਾ ਲਈ ਸ਼ੁਰੂ ਕੀਤਾ ਜਾਵੇਗਾ। ਮਾਨ ਨੇ ਕਿਹਾ ਪੰਜਾਬ ਸਰਕਾਰ ਟਰਮੀਨਲ ਬਣਾ ਰਹੀ ਹੈ ਤੇ ਇਹ 48 ਕਰੋੜ ਦੀ ਲਾਗਤ ਨਾਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਏਅਰਪੋਰਟ ਸ਼ੁਰੂ ਹੋਣ ਨਾਲ ਨੌਜਵਾਨਾਂ ਨੂੰ ਰੁਜਗਾਰ ਮਿਲੇਗਾ । ਹਲਵਾਰਾ ਹਵਾਈ ਅੱਡੇ ਤੇ ਅੰਤਰਰਾਸ਼ਟਰੀ ਫਲਾਈਟਾਂ ਆਉਣਗੀਆਂ। ਇਸ ਨਾਲ ਲੁਧਿਆਣਾ ਦੇ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ ।