ਬੀਜਿੰਗ (ਸਾਹਿਬ) : ਬੀਜਿੰਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਬੰਗਲਾਦੇਸ਼ ਵਿੱਚ ਨਵੀਂ ਬਣੀ ਅੰਤਰਿਮ ਸਰਕਾਰ ਨਾਲ ਕੰਮ ਕਰਨ ਲਈ ਤਿਆਰ ਹੈ।
ਚੀਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਕਿਹਾ ਕਿ ਚੀਨ ਦੂਜੇ ਦੇਸ਼ਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦੇ ਸਿਧਾਂਤ ਦੀ ਸਖ਼ਤੀ ਨਾਲ ਪਾਲਣਾ ਕਰਦਾ ਹੈ। ਬੁਲਾਰੇ ਨੇ ਕਿਹਾ ਕਿ ਅਸੀਂ ਬੰਗਲਾਦੇਸ਼ ਦੀ ਆਜ਼ਾਦੀ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਅਤੇ ਬੰਗਲਾਦੇਸ਼ੀਆਂ ਦੁਆਰਾ ਸੁਤੰਤਰ ਤੌਰ ‘ਤੇ ਚੁਣੇ ਗਏ ਵਿਕਾਸ ਦੇ ਰਾਹ ਦਾ ਸਨਮਾਨ ਕਰਦੇ ਹਾਂ।
ਜ਼ਿਕਰਯੋਗ ਹੈ ਕਿ ਬੰਗਲਾਦੇਸ਼ ‘ਚ ਵੀਰਵਾਰ ਰਾਤ ਨੂੰ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਮੁੱਖ ਸਲਾਹਕਾਰ ਦੇ ਰੂਪ ‘ਚ ਅੰਤਰਿਮ ਸਰਕਾਰ ਨੇ ਸਹੁੰ ਚੁਕਾਈ ਹੈ। ਇਸ ਤੋਂ ਪਹਿਲਾਂ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਸ਼ੇਖ ਹਸੀਨਾ ਦੇ ਅਸਤੀਫ਼ੇ ਤੋਂ ਬਾਅਦ ਮੰਗਲਵਾਰ ਨੂੰ ਸੰਸਦ ਨੂੰ ਭੰਗ ਕਰ ਦਿੱਤਾ।