ਨਵੀਂ ਦਿੱਲੀ (ਦੇਵ ਇੰਦਰਜੀਤ)- ਭਾਰਤ ਵਿਚ ਕਰੋਨਾਵਾਇਰਸ ਦੇ ਇਕ ਦਿਨ ਵਿਚ ਰਿਕਾਰਡ 2,17,353 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਲਾਗ ਨਾਲ ਪ੍ਰਭਾਵਿਤ ਹੋ ਚੁੱਕੇ ਲੋਕਾਂ ਦੀ ਕੁੱਲ ਗਿਣਤੀ ਵਧ ਕੇ 1,42,91,917 ਹੋ ਚੁੱਕੀ ਹੈ ਅਤੇ ਇਸ ਬਿਮਾਰੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ 15 ਲੱਖ ਤੋਂ ਪਾਰ ਪਹੁੰਚ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁਕਰਵਾਰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਲਾਗ ਕਾਰਨ 1185 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਹੁਣ ਤੱਕ ਦੇਸ਼ ਵਿਚ ਕਰੋਨਾ ਕਾਰਨ ਮਰਨ ਵਾਲੇ ਲੋਕਾਂ ਦੀ ਕੁੱਲ ਗਿਣਤੀ 1,74,308 ਹੋ ਚੁੱਕੀ ਹੈ। ਦੇਸ਼ ਵਿਚ 19 ਸਤੰਬਰ, 2020 ਤੋਂ ਬਾਅਦ ਪਿਛਲੇ 24 ਘੰਟਿਆਂ ਵਿਚ ਸਭ ਤੋਂ ਵੱਧ ਲੋਕ ਮਾਰ ਗਏ ਹਨ। ਲਾਗ ਦੇ ਕੇਸਾਂ ਵਿਚ ਲਗਾਤਾਰ 37ਵੇਂ ਦਿਨ ਵਾਧਾ ਹੋਇਆ ਹੈ। ਦੇਸ਼ ਵਿਚ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਧ ਕੇ 15,69,743 ਹੋ ਗਈ ਹੈ ਜੋ ਕੁੱਲ ਕੇਸਾਂ ਦਾ 10.98 ਫ਼ੀਸਦ ਹੈ ਜਦੋਂਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ ਡਿੱਗ ਕੇ 87.80 ਫ਼ੀਸਦ ਰਹਿ ਗਈ ਹੈ। ਸਭ ਤੋਂ ਘੱਟ 1,35,926 ਜ਼ੇਰੇ ਇਲਾਜ ਮਰੀਜ਼ 12 ਫਰਵਰੀ ਨੂੰ ਸਨ।