by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰੀ ਮੰਤਰੀ ਹਰਦੀਪ ਸਿੰਘ ਨੇ ਅਗਲੇ ਸਾਲ ਹੋਣ ਵਾਲਿਆਂ ਚੋਣਾਂ ਲਈ ਭਾਜਪਾ ਵਲੋਂ ਅਕਾਲੀ ਦਲ ਨਾਲ ਫਿਰ ਗਠਜੋੜ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਹਰਦੀਪ ਸਿੰਘ ਨੇ ਕਿਹਾ ਭਾਜਪਾ ਦਾ ਅਕਾਲੀ ਦਲ ਨਾਲ 25 ਸਾਲਾਂ ਤੱਕ ਗਠਜੋੜ ਰਿਹਾ ਹੈ ਪਰ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਦਿਲ ਨਹੀ ਜਿੱਤ ਸਕੀ ਹੈ। ਪੈਟਰੋਲੀਅਮ ਗੈਸ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਦਾ ਭਰੋਸਾ ਗੁਆ ਲਿਆ ਹੈ।ਉਨ੍ਹਾਂ ਨੇ ਫਿਰ ਤੋਂ ਅਕਾਲੀ ਦਲ ਨਾਲ ਗਠਜੋੜ ਤੋਂ ਇਨਕਾਰ ਕਰ ਦਿੱਤਾ ਹੈ। ਆਮ ਆਦਮੀ ਪਾਰਟੀ 'ਤੇ ਹਮਲਾ ਕਰਦੇ ਕੇਂਦਰੀ ਮੰਤਰੀ ਨੇ ਕਿਹਾ ਮੁਫ਼ਤ ਦਿੱਤੇ ਗਏ ਤੋਹਫ਼ਿਆਂ ਨਾਲ ਪੰਜਾਬ ਦੀ ਆਰਥਿਕਤਾ ਨਹੀ ਸੁਧਰੇਗੀ ਕਿਉਂਕਿ ਸੂਬਾ ਪਹਿਲਾਂ ਹੀ ਕਰਜ਼ੇ 'ਚ ਹੈ। ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਬਾਜ਼ੀ ਮਾਰੀ ਹੈ, ਉੱਥੇ ਹੀ ਅਕਾਲੀ ਦਲ -ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨ ਪਿਆ ਸੀ। ਜਦਕਿ ਕਾਂਗਰਸ ਦੂਜੇ ਨੰਬਰ 'ਤੇ ਸੀ ।