by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਾਬਕਾ ਪਤਨੀ ਪੱਤਰਕਾਰ ਰੇਹਮ ਖਾਨ ਨੇ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ਦੀ ਜਨਤਾ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਇਮਰਾਨ ਖਾਨ ਵੱਲੋਂ ਦੇਸ਼ ’ਚ ਫੈਲਾਈ ਗੰਦਗੀ ਨੂੰ ਸਾਫ਼ ਕਰਨ ਲਈ ਇਕਮੁੱਠ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਮਰਾਨ ਖਾਨ ਨੂੰ ਨਾਕਾਮ ਦੱਸਿਆ ਹੈ।
ਜੇਕਰ ਪਾਕਿਸਤਾਨ 'ਚ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਦੇ ਖ਼ਿਲਾਫ਼ ਨੈਸ਼ਨਲ ਅਸੈਂਬਲੀ 'ਚ ਪੇਸ਼ ਬੇਭਰੋਸਗੀ ਮਤਾ ਪਾਸ ਹੋ ਜਾਂਦਾ ਹੈ ਤਾਂ ਇਮਰਾਨ ਦੇਸ਼ ਦੇ 22ਵੇਂ ਪ੍ਰਧਾਨ ਮੰਤਰੀ ਹੋਣਗੇ, ਜੋ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੇ। ਹਾਲਾਂਕਿ ਪਾਕਿਸਤਾਨ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਕੋਈ ਇਕ ਪ੍ਰਧਾਨ ਮੰਤਰੀ ਵੀ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕਿਆ ਹੈ।