ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਲਗਾਤਾਰ ਗਰਮੀ ਵੱਧਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਵੀ ਸਾਮਣਾ ਕਰਨਾ ਪੈ ਰਿਹਾ ਹੈ। ਗਰਮੀ ਕਾਰਨ ਦਿਨ ਭਰ ਵਿੱਚ ਲੋਕ ਪਸੀਨੇ ਨਾਲ ਭਿੱਜੇ ਰਹਿੰਦੇ ਸੀ। ਹੁਣ ਫਿਰ ਵੱਧ ਤੋਂ ਵੱਧ ਤਾਪਨਾਮ 33 ਡਿਗਰੀ ਸੈਲਸੀਅਸ ਤੱਕ ਪਹੁੰਚ ਰਿਹਾ ਹੈ। ਹਾਲਾਂਕਿ ਅੱਜ ਸਵੇਰੇ ਤੋਂ ਹੀ ਠੰਡੀਆਂ ਹਵਾ ਚੱਲ ਰਹੀ ਹੈ ਪਰ ਲੋਕਾਂ ਨੂੰ ਹੁੰਮਸ ਤੋਂ ਹਲਕੀ ਰਾਹਤ ਮਿਲੀ ਹੈ। ਬੀਤੀ ਦਿਨ ਤਾਪਮਾਨ 33 ਡਿਗਰੀ ਸੈਲਸੀਅਸ ਤੱਕ ਪਹੁੰਚ ਆ ਸੀ। ਮੌਸਮ ਵਿਭਾਗ ਨੇ 24 ਘੰਟਿਆਂ ;ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਇਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ । ਜ਼ਿਕਰਯੋਗ ਹੈ ਕਿ ਹਫਤੇ ਦੇ ਸ਼ੁਰੂ ਤੋਂ ਹੀ ਧੁੱਪ ਤੇ ਹੁੰਮਸ ਨੇ ਗਰਮੀ ਦਾ ਪ੍ਰਕੋਪ ਵਧਾ ਦਿੱਤਾ ਸੀ। ਮੌਸਮ ਵਿਭਾਗ ਨੇ ਦੱਸਿਆ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਮਾਨਸੂਨ ਮੁੜ ਸਰਗਰਮ ਹੋ ਸਕਦਾ ਹੈ। ਜਿਸ ਕਰਨ ਕਈ ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਅਸਮਾਨ ਵਿੱਚ ਬੱਦਲ ਵੀ ਛਾਏ ਰਹਿਣਗੇ ਤੇ ਤੇਜ਼ ਹਵਾਵਾਂ ਵੀ ਚੱਲਣ ਗਿਆ । ਹੁਣ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਮੀਂਹ ਪਾ ਸਕਦਾ ਹੈ। ਜਲੰਧਰ ਅੰਮ੍ਰਿਤਸਰ ਬਠਿਡਾ ਤੋਂ ਇਲਾਵਾ ਵੀ ਹੋਰ ਸੂਬਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਵੱਧ ਗਈ ਹੈ।