by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਜਲਦੀ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਪਹਿਲਾਂ 2 ਜੁਲਾਈ ਤੋਂ ਬਾਅਦ ਮੌਨਸੂਨ ਆਉਣ ਦੀ ਸੰਭਾਵਨਾ ਸੀ ਪਰ ਮੌਜੂਦਾ ਸਥਿਤੀ ਮੁਤਾਬਕ ਸਮੇਂ ਉਤੇ ਮੌਨਸੂਨ ਆ ਜਾਵੇਗਾ। 29 ਜੂਨ ਨੂੰ ਪੰਜਾਬ 'ਚ ਪ੍ਰੀ-ਮੌਨਸੂਨ ਬਾਰਿਸ਼ ਹੋ ਸਕਦੀ ਹੈ।
ਜੁਲਾਈ 'ਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਹੈ ਕਿ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਰੂਪਨਗਰ, ਹੁਸ਼ਿਆਰਪੁਰ 'ਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਦਿਨ ਦੇ ਤਾਪਮਾਨ 'ਚ ਗਿਰਾਵਟ ਆਵੇਗੀ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ।