by jaskamal
ਨਿਊਜ਼ ਡੈਸਕ : Canada ਦੀ Royal Canadian Mounted Police ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਮਾਮਲੇ 'ਚ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। RCMP ਨੇ ਇਹ ਨਹੀਂ ਦੱਸਿਆ ਹੈ ਕਿ ਦੋਵਾਂ ਨੇ ਇਹ ਕਤਲ ਕਿਉਂ ਕੀਤਾ। ਇਸ ਕਾਰੇ ਪਿੱਛੇ ਡੂੰਘੀ ਸਾਜ਼ਿਸ਼ ਦੱਸੀ ਜਾ ਰਹੀ ਹੈ। ਮਲਿਕ ਨੂੰ 15 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਬੀਸੀ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਦੋਵੇਂ ਸ਼ੂਟਰਾਂ ਨੂੰ ਬ੍ਰਿਟਿਸ਼ ਕੋਲੰਬੀਆ ਤੋਂ ਗ੍ਰਿਫਤਾਰ ਕੀਤਾ ਗਿਆਹੈ, ਜਿਸ 'ਚ ਐਬਟਸਫੋਰਡ ਤੋਂ 21 ਸਾਲਾ ਟੈਨਰ ਫੌਕਸ ਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ 23 ਸਾਲਾ ਜੋਸ ਲੋਪੇਜ਼ ਨੂੰ ਗ੍ਰਿਫਤਾਰ ਕੀਤਾ ਗਿਆ ਸੀ। RCMP ਪੁਲਿਸ ਨੇ ਇਸ ਮਾਮਲੇ 'ਚ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ।