by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੰਗਲੈਂਡ ਖਿਲਾਫ ਐਜਬੈਸਟਨ 'ਚ ਖੇਡੇ ਜਾ ਰਹੇ ਟੈਸਟ ਦੇ ਪਹਿਲੇ ਦਿਨ ਰਿਸ਼ਭ ਪੰਤ ਨੇ ਮੁਸ਼ਕਿਲ ਹਾਲਾਤਾਂ 'ਚ ਬੱਲੇਬਾਜ਼ੀ ਕਰਦੇ ਹੋਏ 111 ਗੇਂਦਾਂ 'ਚ 146 ਦੌੜਾਂ ਬਣਾਈਆਂ ਤੇ ਉਨ੍ਹਾਂ ਦੀ ਇਸ ਪਾਰੀ 'ਚ 20 ਚੌਕਿਆਂ ਦੇ ਨਾਲ ਚਾਰ ਛੱਕੇ ਸ਼ਾਮਲ ਸਨ। ਇਸ ਦੇ ਨਾਲ ਹੀ ਰਿਸ਼ਭ ਪੰਤ ਨੇ ਦੁਨੀਆ ਦੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ ਹੈ। ਹੁਣ ਰਿਸ਼ਭ ਪੰਤ 100 ਅੰਤਰਰਾਸ਼ਟਰੀ ਛੱਕੇ ਲਗਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਭਾਰਤੀ ਬੱਲੇਬਾਜ਼ ਬਣ ਗਏ ਹਨ।