by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਡ ਰੇਜ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਵੱਲੋਂ ਕੋਰਟ 'ਚ ਆਤਮ ਸਮਰਪਣ ਕਰਨ ਤੋਂ ਬਾਅਦ ਪਟਿਆਲਾ ਸੈਂਟਰਲ ਜੇਲ ਭੇਜ ਦਿੱਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਹੁਣ ਪਟਿਆਲਾ ਸੈਂਟਰਲ ਜੇਲ 'ਚ ਕੈਦੀ ਨੰਬਰ 241383 ਬਣ ਗਏ ਹਨ। ਸਿੱਧੂ ਨੂੰ ਪਟਿਆਲਾ ਸੈਂਟਰਲ ਜੇਲ 'ਚ ਆਮ ਕੈਦੀਆਂ ਵਾਂਗ ਰੱਖਿਆ ਗਿਆ ਹੈ।
ਪਹਿਲਾਂ ਇਨ੍ਹਾਂ ਨੂੰ ਲਾਇਬ੍ਰੇਰੀ ਦੇ ਅਹਾਤੇ ਵਿੱਚ ਰੱਖਿਆ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਕੈਦੀ ਨੂੰ ਨੰਬਰ ਅਲਾਟ ਕਰਕੇ ਬੈਰਕ ਨੰਬਰ 10 'ਚ ਤਬਦੀਲ ਕਰ ਦਿੱਤਾ ਗਿਆ ਹੈ। ਇੱਥੇ ਉਸਨੂੰ ਕਤਲ ਦੇ ਦੋਸ਼ 'ਚ ਸਜ਼ਾ ਕੱਟ ਰਹੇ 4 ਕੈਦੀਆਂ ਨਾਲ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਸਿੱਧੂ ਨੂੰ ਜਿਗਰ ਦੀ ਸਮੱਸਿਆ ਹੈ। ਇਸ ਤੋਂ ਇਲਾਵਾ ਉਸ ਦੇ ਪੈਰਾਂ 'ਚ ਬੈਲਟ ਵੀ ਬੰਨ੍ਹੀ ਹੋਈ ਹੈ।