by jaskamal
ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੰਮ੍ਰਿਤਸਰ 'ਚ ਅੱਜ ਰੋਡ ਸ਼ੋਅ ਕਰਨਗੇ। ਇਹ ਪੈਦਲ ਯਾਤਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ ਤੇ ਵਾਲਮੀਕ ਤੀਰਥ 'ਤੇ ਜਾਣਗੇ। ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਲੋਕਾਂ ਦਾ ਖਾਸ ਧੰਨਵਾਦ ਕੀਤਾ ਜਾਵੇਗਾ। ਇਸ ਦੌਰਾਨ ਆਮ ਆਦਮੀ ਦੇ ਵਰਕਰ ਤੇ ਅਹੁਦੇਦਾਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ।
ਭਗਵੰਤ ਮਾਨ ਖਟਕੜ ਕਲਾਂ 'ਚ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੁਲਿਸ ਵੱਲੋ ਇਸ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ 'ਚ ਆਈ ਪਾਰਟੀ ਦੇ ਸਹੁੰ ਚੁੱਕ ਸਮਾਗਮ 'ਤੇ 2 ਕਰੋੜ ਰੁਪਏ ਖ਼ਰਚ ਹੋਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।