by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਸੇਖੇਵਾਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਦਿਨ -ਦਿਹਾੜੇ ਮਨੀ ਟਰਾਂਸਫਰ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ 4 ਲੱਖ ਰੁਪਏ ਦੀ ਲੁੱਟ ਕੀਤੀ ਗਈ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਸ ਦੇ ਪੁੱਤਰ 'ਤੇ ਹਮਲਾ ਕਰਕੇ ਉਸ ਕੋਲੋਂ ਨਕਦੀ ਤੇ ਮੋਬਾਈਲ ਖੋਹ ਕੇ ਲੁਟੇਰੇ ਫਰਾਰ ਹੋ ਗਏ ਹਨ । ਉਸ ਦੇ ਪੁੱਤਰ 'ਤੇ ਲੁਟੇਰਿਆਂ ਨੇ ਦਾਤਰ ਨਾਲ ਹਮਲਾ ਕੀਤਾ, ਜਿਸ ਨਾਲ ਉਹ ਜਖ਼ਮੀ ਹੋ ਗਿਆ ।ਇਹ ਸਾਰੀ ਘਟਨਾ CCTV 'ਚ ਕੈਦ ਹੋ ਗਈ। ਜਿਸ ਦੇ ਆਧਾਰ 'ਤੇ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ।