ਕਾਬੁਲ(ਐਨ .ਆਰ .ਆਈ ਮੀਡਿਆ) : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ਨੀਵਾਰ ਨੂੰ ਧਮਾਕਿਆਂ ਨਾਲ ਹਿਲ ਗਿਆ।ਧਮਾਕੇ ਸੰਘਣੀ ਆਬਾਦੀ ਵਾਲੇ ਗ੍ਰੀਨ ਜ਼ੋਨ ਵਿਚ ਹੋਏ। ਲਗਾਤਾਰ ਹੋਏ ਧਮਾਕਿਆਂ ਦੀ ਆਵਾਜ਼ ਤੋਂ ਲਗਦਾ ਹੈ ਕਿ ਇੱਕ ਤੋਂ ਬਾਅਦ ਇੱਕ ਰਾਕੇਟ ਫਾਇਰ ਕੀਤੇ ਗਏ ਹਨ। ਇਨ੍ਹਾਂ ਧਮਾਕਿਆਂ ਵਿਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਹਾਲਾਂਕਿ, ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸ਼ਨੀਵਾਰ ਸਵੇਰੇ ਦੋ ਛੋਟੇ 'ਸਟਿੱਕੀ ਬੰਬ' ਫਟੇ। ਉਨ੍ਹਾਂ ਚੋਂ ਇਕ ਨੇ ਪੁਲਿਸ ਦੀ ਕਾਰ ਨੂੰ ਨਿਸ਼ਾਨਾ ਬਣਾਇਆ, ਜਿਸ 'ਚ ਇੱਕ ਪੁਲਿਸ ਮੁਲਾਜ਼ਮ ਮਾਰਿਆ ਗਿਆ।
ਨਿਊਜ਼ ਏਜੇਂਸੀ ਅਨੁਸਾਰ ਪਬਲਿਕ ਹੈਲਥ ਮਿਸਟ੍ਰੀ ਤੋਂ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਇਨ੍ਹਾਂ ਰਾਕੇਟ ਹਮਲਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ 5 ਤੱਕ ਪਹੁੰਚ ਗਈ ਹੈ ਅਤੇ 21 ਤੋਂ ਵੱਧ ਲੋਕ ਜ਼ਖਮੀ ਹੋਏ ਹਨ । ਗ੍ਰਹਿ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਬੁਲ ਵਿੱਚ ਸ਼ਨੀਵਾਰ ਯਾਨੀ ਕਿ ਅੱਜ ਸਵੇਰੇ 14 ਰਾਕੇਟ ਦਾਗੇ ਗਏ ਹਨ ।ਫਿਲਹਾਲ ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨੇ ਕੋਈ ਜਵਾਬ ਨਹੀਂ ਦਿੱਤਾ ਹੈ । ਹਾਲਾਂਕਿ, ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸ਼ਨੀਵਾਰ ਸਵੇਰੇ ਦੋ ਛੋਟੇ ‘ਸਟਿੱਕੀ ਬੰਬ’ ਨਾਲ ਧਮਾਕੇ ਹੋਏ ਸਨ । ਉਨ੍ਹਾਂ ਵਿਚੋਂ ਇੱਕ ਨੇ ਪੁਲਿਸ ਦੀ ਕਾਰ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ ਅਤੇ ਤਿੰਨ ਜ਼ਖਮੀ ਹੋ ਗਏ ਸਨ ।