by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੁਝ ਸ਼ਰਾਰਤੀ ਅਨਸਰਾਂ ਵਲੋਂ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਕੁਝ ਅੱਤਵਾਦੀਆਂ ਵਲੋਂ ਪੰਜਾਬ 'ਚ ਹੋਣ ਵਾਲੀ ਵੱਡੀ ਸਾਜਿਸ਼ ਇੱਕ ਵਾਰ ਫਿਰ ਨਾਕਾਮ ਹੋ ਗਈ । ਦੱਸਿਆ ਜਾ ਰਿਹਾ ਸਰਹਾਲੀ ਥਾਣੇ 'ਤੇ ਹੋਏ ਹਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਜ਼ਮੀਨ 'ਚ ਦੱਬਿਆ ਇੱਕ ਹੋਰ RPG ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ । ਪੰਜਾਬ ਦੇ DGP ਗੌਰਵ ਯਾਦਵ ਨੇ ਕਿਹਾ ਕਿ ਕੈਨੇਡਾ ਆਧਾਰਤ ਅੱਤਵਾਦੀ ਲਖਬੀਰ ਸਿੰਘ ਦੇ ਕਹਿਣ 'ਤੇ ਇਹ RPG ਚਲਾਇਆ ਜਾਣਾ ਸੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਤਰਨਤਾਰਨ ਦੇ ਜ਼ਿਲ੍ਹਾ ਸਰਹਾਲੀ ਪੁਲਿਸ ਸਟੇਸ਼ਨ 'ਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਇਹ ਹਮਲੇ ਗੈਂਗਸਟਰ ਸਤਬੀਰ ਸਿੰਘ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਹਾਲੇ ਵੀ ਜਾਂਚ ਕੀਤੀ ਜਾ ਰਹੀ ਹੈ ।