by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ 'ਚ LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਕਟੌਤੀ ਕੀਤੀ ਗਈ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ ਮੁਤਾਬਕ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ 'ਚ 198 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਦਿੱਲੀ 'ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2021 ਰੁਪਏ ਹੋ ਗਈ ਹੈ। ਪਹਿਲਾਂ ਇਨ੍ਹਾਂ ਦੀ ਕੀਮਤ 2219 ਰੁਪਏ ਸੀ। ਇਸ ਦੇ ਨਾਲ ਹੀ ਮੁੰਬਈ 'ਚ ਵਪਾਰਕ ਗੈਸ ਸਿਲੰਡਰ ਦੀ ਕੀਮਤ 190.50 ਰੁਪਏ ਘੱਟ ਕੇ 2171.50 ਰੁਪਏ ਪ੍ਰਤੀ ਸਿਲੰਡਰ ਤੋਂ ਘੱਟ ਕੇ 1981 ਰੁਪਏ 'ਤੇ ਆ ਗਈ ਹੈ। ਕੋਲਕਾਤਾ 'ਚ 182 ਰੁਪਏ ਦੀ ਕਟੌਤੀ ਹੋਈ ਹੈ ਅਤੇ 2322 ਰੁਪਏ ਤੋਂ ਘੱਟ ਕੇ 2140 ਰੁਪਏ 'ਤੇ ਆ ਗਈ ਹੈ।