9 ਅਗਸਤ, ਨਿਊਜ਼ ਡੈਸਕ (ਸਿਮਰਨ): ਵਿਜੀਲੈਂਸ ਬਿਊਰੋ ਪੰਜਾਬ ਨੇ ਬਠਿੰਡਾ 'ਚ ਇੱਕ ਕਰਮਚਾਰੀ ਨੂੰ ਰਿਸ਼ਵਤ ਲੈਂਦੀਆਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਆਰ.ਟੀ.ਏ ਦਫਤਰ 'ਚ ਤਾਇਨਾਤ ਡਾਟਾ ਐਂਟਰੀ ਉਪਰੇਟਰ ਭਲਵਾਨ ਸਿੰਘ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਹੈ।
ਜਾਣਕਾਰੀ ਮੁਤਾਬਕ ਮੁਲਜ਼ਮ ਭਲਵਾਨ ਸਿੰਘ ਨੂੰ ਮਿੰਨੀ ਬੱਸਾਂ ਦੇ ਮਾਲਕ ਰਘਬੀਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਦੇ ਦਫ਼ਤਰ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਮੁਲਾਜ਼ਮ ਭਲਵਾਨ ਸਿੰਘ ਉਸਦੀ ਬੱਸ ਦੇ ਪਰਮਿਟ ਦੀ ਕਾਪੀ ਦੇਣ ਬਦਲੇ 7500 ਰੁਪਏ ਮੰਗ ਕਰ ਰਿਹਾ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਮੁਲਜ਼ਮ ਭਲਵਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਹੁਣ ਉਸ ਖਿਲਾਫ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਸੂਬੇ ਦੇ ਅਧਿਕਾਰੀਆਂ ਨੂੰ ਇਹ ਹੁਕਮ ਦਿੱਤੇ ਹਨ ਕਿ ਪੰਜਾਬ ਨੂੰ ਭ੍ਰਿੱਟਾਚਾਰ ਤੋਂ ਮੁਕਤ ਕਰਨਾ ਹੈ ਅਤੇ ਉਹ ਸਭ ਉਸ ਲਈ ਸਖਤੀ ਵਰਤਣ। ਇਸੇ ਨੂੰ ਲੈਕੇ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਬਠਿੰਡਾ ਵਿਖੇ ਤਾਇਨਾਤ ਡਾਟਾ ਐਂਟਰੀ ਉਪਰੇਟਰ ਭਲਵਾਨ ਸਿੰਘ ਨੂੰ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।